ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ 'ਤੇ FIR ਦਰਜ

Thursday, Nov 24, 2022 - 01:19 PM (IST)

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ 'ਤੇ FIR ਦਰਜ

ਲੁਧਿਆਣਾ (ਰਾਜ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਇਹ ਮਾਮਲਾ ਮੋਗਾ ਦੇ ਰਹਿਣ ਵਾਲੇ ਅੰਮ੍ਰਿਤ ਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਏ. ਸੀ. ਪੀ. ਸੁਮਿਤ ਸੂਦ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਣੇ ਹਰਿਆਣਾ ਤੇ ਦਿੱਲੀ 'ਚ 'ਕੋਲਡ ਅਟੈਕ', ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ, ਜਦੋਂ ਕਿ ਪੁਲਸ ਕੁੱਝ ਵੀ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਟੂਰ 'ਤੇ ਲਿਜਾਣ ਸਬੰਧੀ ਜਾਰੀ ਹੋਏ ਨਵੇਂ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News