ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Thursday, Dec 22, 2022 - 05:17 PM (IST)

ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਖਰੜ (ਰਣਬੀਰ) : ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਤਹਿਤ ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ’ਚ ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਦੀ ਉਮਰ 12 ਸਾਲ ਹੈ, ਜੋ 8ਵੀਂ ਜਮਾਤ ’ਚ ਪੜ੍ਹਦੀ ਹੈ। ਬੀਤੇ ਦਿਨ ਰੋਜ਼ਾਨਾ ਵਾਂਗ ਉਹ ਸਕੂਲ ਗਈ ਸੀ ਪਰ ਘਰ ਨਹੀਂ ਪਰਤੀ।

ਕਾਫੀ ਭਾਲ ਦੇ ਬਾਵਜੂਦ ਉਸ ਸਬੰਧੀ ਕੋਈ ਪਤਾ ਨਹੀਂ ਲੱਗਾ ਪਰ ਇਸੇ ਦੌਰਾਨ ਉਸ ਨੂੰ ਇਤਲਾਹ ਮਿਲੀ ਕਿ ਸੁਰਜੀਤ ਨਾਂ ਦਾ ਵਿਅਕਤੀ ਉਸ ਦੀ ਧੀ ਨੂੰ ਆਪਣੇ ਨਾਲ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲਸ ਨੇ ਇਸ ਸਬੰਧੀ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਛਾਣ-ਬੀਣ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News