ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ
Thursday, Feb 01, 2024 - 02:37 PM (IST)
ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੀ ਪੁਲਸ ਨੇ ਇਕ 14 ਸਾਲਾ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਪਿੰਡ ਸਜਾਦਵਾਲਾ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ 14 ਸਾਲਾ ਨਾਬਾਲਗ ਕੁੜੀ ਕਾਕੋਵਾਲ ਸਰਕਾਰੀ ਸਕੂਲ ’ਚ ਪੜ੍ਹਦੀ ਹੈ। 29 ਜਨਵਰੀ ਨੂੰ ਉਸ ਦੀ ਕੁੜੀ ਸਕੂਲ ਪੜ੍ਹਨ ਗਈ ਸੀ ਪਰ ਵਾਪਸ ਨਹੀਂ ਆਈ।
ਉਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਕਰਨ ਸਿੰਘ ਹਿਮਾਂਸ਼ੂ ਪੁੱਤਰ ਕੁਲਜੀਤ ਸਿੰਘ ਨਿਵਾਸੀ ਬਸੰਤ ਵਿਹਾਰ ਕਾਲੋਨੀ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਲੈ ਗਿਆ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।