ਕੁੜੀ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Wednesday, Mar 06, 2024 - 04:28 PM (IST)

ਜਲਾਲਾਬਾਦ (ਬੰਟੀ ਦਹੂਜਾ) : ਇਕ ਕੁੜੀ ਦੀ ਮੋਬਾਇਲ ’ਤੇ ਵੀਡੀਓ ਬਣਾ ਕੇ ਵਾਇਰਲ ਕਰਨ ਵਾਲੇ 2 ਨੌਜਵਾਨਾਂ ਖ਼ਿਲਾਫ਼ ਥਾਣਾ ਵੈਰੋਕਾ ਪੁਲਸ ਨੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਵਿੰਦਰ ਕੌਰ ਪਤਨੀ ਕਰਨੈਲ ਸਿੰਘ ਵਾਸੀ ਚੱਕ ਜੰਡ ਵਾਲਾ ਜੋਈਆ ਉਰਫ਼ ਮੌਲਵੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਉਸ ਨੇ ਕਿਹਾ ਸੀ ਕਿ ਜਸ਼ਨਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਚੱਕ ਜੰਡ ਵਾਲਾ ਜੋਈਆ ਉਰਫ਼ ਮੌਲਵੀਵਾਲਾ ਨੇ ਉਸਦੀ ਕੁੜੀ ਦੀ ਵੀਡੀਓ ਬਣਾ ਕੇ ਬੇਇੱਜ਼ਤੀ ਕਰਨ ਖ਼ਾਤਰ ਵਾਇਰਲ ਕਰ ਦਿੱਤੀ, ਜਿਸ ’ਤੇ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।