ਨੌਜਵਾਨ ਨੂੰ ਬੰਧਕ ਬਣਾ ਕੇ ਰੱਖਣ ’ਤੇ ਮਾਮਲਾ ਦਰਜ

Wednesday, Feb 28, 2024 - 03:21 PM (IST)

ਨੌਜਵਾਨ ਨੂੰ ਬੰਧਕ ਬਣਾ ਕੇ ਰੱਖਣ ’ਤੇ ਮਾਮਲਾ ਦਰਜ

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਪੁਲਸ ਨੇ ਨੌਜਵਾਨ ਨੂੰ ਬੰਧਕ ਬਣਾ ਕੇ ਰੱਖਣ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਪਿੰਡ ਸੀੜਾ ਦੇ ਰਹਿਣ ਵਾਲੇ ਜਗਦੀਪ ਸਿੰਘ ਦੇ ਬਿਆਨਾਂ ’ਤੇ ਤਫ਼ਤੀਸ਼ ਦੌਰਾਨ ਇਕ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨ ’ਚ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਕਮਲਜੀਤ ਸਿੰਘ 19 ਫਰਵਰੀ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ ਅਤੇ ਵਾਪਸ ਨਹੀਂ ਆਇਆ। ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਆਪਣੇ ਨਿੱਜੀ ਫ਼ਾਇਦੇ ਲਈ ਉਸ ਦੇ ਭਰਾ ਨੂੰ ਬੰਧਕ ਬਣਾ ਕੇ ਰੱਖਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News