ਜੇਲ੍ਹ ’ਚ ਬੰਦ ਹਵਾਲਾਤੀ ਦੀ ਮੌਤ ਦੇ ਮਾਮਲੇ ’ਚ 4 ਖ਼ਿਲਾਫ਼ ਮਾਮਲਾ ਦਰਜ

Sunday, May 26, 2024 - 02:51 PM (IST)

ਜੇਲ੍ਹ ’ਚ ਬੰਦ ਹਵਾਲਾਤੀ ਦੀ ਮੌਤ ਦੇ ਮਾਮਲੇ ’ਚ 4 ਖ਼ਿਲਾਫ਼ ਮਾਮਲਾ ਦਰਜ

ਬੁਢਲਾਡਾ (ਬਾਂਸਲ) : ਕਰੀਬ 2 ਸਾਲ ਪਹਿਲਾ ਜ਼ਿਲ੍ਹਾ ਜੇਲ੍ਹ ਮਾਨਸਾ ’ਚ ਇਕ ਹਵਾਲਾਤੀ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਦੇ ਹੁਕਮਾਂ ’ਤੇ ਥਾਣਾ ਸਦਰ ਮਾਨਸਾ ਦੀ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਥਾਣਾ ਸਦਰ ਬੁਢਲਾਡਾ ’ਚ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਪਟਿਆਲਾ ਖ਼ਿਲਾਫ਼ ਥਾਣਾ ਸਦਰ ਬੁਢਲਾਡਾ ’ਚ 20 ਅਕਤੂਬਰ 2021 ਨੂੰ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਉਹ ਜ਼ਿਲ੍ਹਾ ਜੇਲ੍ਹ ਮਾਨਸਾ ’ਚ ਬੰਦ ਸੀ, ਜਿਸ ਦੀ 13 ਫਰਵਰੀ 2022 ਨੂੰ ਸਿਵਲ ਹਸਪਤਾਲ ਮਾਨਸਾ ’ਚ ਮੌਤ ਹੋ ਗਈ ਸੀ। ਉਸ ਸਮੇਂ ਮੌਤ ਦੇ ਕਾਰਨਾਂ ਦੀ ਜਾਂਚ ਵਧੀਕ ਮੈਜਿਸਟਰੇਟ ਮਾਨਸਾ ਸੁਮਿਤ ਭੱਲਾ ਵੱਲੋਂ ਕੀਤੀ ਗਈ ਸੀ। ਮ੍ਰਿਤਕ ਦੇ ਪਰਿਵਾਰ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ’ਤੇ ਥਾਣਾ ਸਦਰ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News