ਪੁਲਸ ਨੇ ਸਕੂਟੀ ਖੋਹਣ ਵਾਲੇ ਬਾਈਕ ਸਵਾਰ 2 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਮਾਮਲਾ

Tuesday, May 28, 2024 - 03:04 PM (IST)

ਪੁਲਸ ਨੇ ਸਕੂਟੀ ਖੋਹਣ ਵਾਲੇ ਬਾਈਕ ਸਵਾਰ 2 ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਮਾਮਲਾ

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਸਦਰ ਦੀ ਪੁਲਸ ਨੇ ਬਾਈਕ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਸਕੂਟੀ ਸਵਾਰ ਕੋਲੋਂ ਸਕੂਟੀ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਹਰਮੇਸ਼ ਲਾਲ ਪੁੱਤਰ ਦਰਵਨ ਦਾਸ ਵਾਸੀ ਮੰਡੀ ਥਾਣਾ ਫਿਲੌਰ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਆਪਣੀ ਸਕੂਟੀ ’ਤੇ ਬੰਗਾ ਆਇਆ ਹੋਇਆ ਸੀ ਅਤੇ ਜਦੋਂ ਉਹ ਉੱਥੋਂ ਵਾਪਸ ਜਾ ਰਿਹਾ ਸੀ ਤਾਂ 2 ਬਾਈਕ ਸਵਾਰ ਨੌਜਵਾਨਾਂ ਨੇ ਉਸ ਨੂੰ ਬੰਗਾ ਦਾ ਰਸਤਾ ਪੁੱਛਿਆ।

ਇਸ ਦੌਰਾਨ ਇਕ ਨੌਜਵਾਨ ਨੇ ਉਸਦੇ ਗੁੱਟ ਨੂੰ ਫੜ੍ਹ ਕੇ ਉਸਨੂੰ ਧੱਕਾ ਦੇ ਦਿੱਤਾ ਅਤੇ ਉਸਦੀ ਸਕੂਟੀ ਖੋਹ ਕੇ ਬੰਗਾ ਵੱਲ ਭੱਜ ਗਿਆ। ਉਕਤ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਮਕਸੂਦਪੁਰ ਦੀ ਪੁਲਸ ਨੇ ਅਣਪਛਾਤੇ ਬਾਈਕ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News