ਘਰ ’ਚੋਂ ਸਾਮਾਨ ਚੋਰੀ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

Monday, Jun 17, 2024 - 05:12 PM (IST)

ਘਰ ’ਚੋਂ ਸਾਮਾਨ ਚੋਰੀ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬੰਟੀ, ਬਜਾਜ) : ਥਾਣਾ ਸਿਟੀ ਦੀ ਪੁਲਸ ਨੇ ਇਕ ਘਰ ’ਚੋਂ ਚੋਰੀ ਕਰਨ ਦੇ ਮਾਮਲੇ ’ਚ 3 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰਜੀਤ ਕੌਰ ਵਾਸੀ ਅਰਾਈਆਂਵਾਲਾ ਉਰਫ਼ ਫਲੀਆਂਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਸ਼ਿਕਾਇਤ 'ਚ ਦੱਸਿਆ ਗਿਆ ਸੀ ਕਿ ਸ਼ਿੰਦਰ ਕੁਮਾਰ ਉਰਫ਼ ਡਿਲ, ਕੁਲਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਵਾਸੀ ਅਰਾਈਆਂਵਾਲਾ ਉਰਫ਼ ਫਲੀਆਂਵਾਲਾ ਨੇ ਘਰ ’ਚ ਦਾਖ਼ਲ ਹੋ ਕੇ ਸੋਨਾ, ਚਾਂਦੀ ਅਤੇ ਪੈਸੇ ਚੋਰੀ ਕਰ ਲਏ ਹਨ। ਜਿਨ੍ਹਾਂ ’ਤੇ ਪੁਲਸ ਨੇ ਪਰਚਾ ਦਰਜ ਕਰ ਲਿਆ ਹੈ।
 


author

Babita

Content Editor

Related News