ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Monday, Jun 24, 2024 - 02:08 PM (IST)

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਕਰੀਬ ਸਾਢੇ 17 ਸਾਲ ਦੀ ਨਾਬਾਲਗ ਕੁੜੀ ਨੂੰ ਵਰਗਲਾ ਕੇ ਵਿਆਹ ਕਰਨ ਦਾ ਝਾਂਸਾ ਦੇ ਕੇ ਭਜਾ ਲਿਜਾਣ ਦੇ ਦੋਸ਼ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਨੌਜਵਾਨ ਲਖਵਿੰਦਰ ਪੁੱਤਰ ਮਲਕੀਤ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਹ ਮਾਂ ਸਰਸਵਤੀ ਐਨਕਲੇਵ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ।

ਬੀਤੀ ਸਵੇਰੇ 5 ਵਜੇ ਦੇ ਕਰੀਬ ਜਦੋਂ ਉਸ ਨੂੰ ਜਾਗ ਆਈ ਤਾਂ ਉਸ ਨੇ ਦੱਸਿਆ ਕਿ ਉਸ ਦੀ ਕੁੜੀ ਘਰ ’ਚ ਮੌਜੂਦ ਨਹੀਂ ਸੀ, ਜਿਸ ਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਨਾਮਜ਼ਦ ਨੌਜਵਾਨ ਉਸ ਦੀ ਕੁੜੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਲਈ ਅਤੇ ਕੁੜੀ ਨੂੰ ਬਰਾਮਦ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News