ਸਮੋਸੇ ਲੈ ਕੇ ਆ ਰਹੇ ਵਿਅਕਤੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

Sunday, Jun 30, 2024 - 03:15 PM (IST)

ਸਮੋਸੇ ਲੈ ਕੇ ਆ ਰਹੇ ਵਿਅਕਤੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇਕ ਵਿਅਕਤੀ ਦੀ ਕੁੱਟਮਾਰ ਕਰਨ ’ਤੇ ਪੁਲਸ ਨੇ 6 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 2 ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਤਿੰਦਰ ਸ਼ਰਮਾ ਵਾਸੀ ਗਰਚਾ ਰੋਡ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਮੈਂ ਗੁਰਦੁਆਰਾ ਨਾਨਕਸਰ ਸਾਹਿਬ ਦੇ ਨਜ਼ਦੀਕ ਸਮੋਸੇ ਲਿਆ ਰਿਹਾ ਸੀ ਤਾਂ ਹਰਮਨਦੀਪ ਸਿੰਘ, ਸਿੱਪੀ ਸਿੰਘ, ਲਖਵੀਰ ਸਿੰਘ, ਹੈਰੀ ਸਿੰਘ, ਗੋਬਿੰਦ ਸਿੰਘ, ਰਵੀ ਕੁਮਾਰ ਵਾਸੀਆਨ ਬਰਨਾਲਾ ਅਤੇ 5-7 ਅਣਪਛਾਤੇ ਵਿਅਕਤੀ ਇਕ ਕਾਰ ਅਤੇ ਮੋਟਰਸਾਈਕਲ ’ਤੇ ਆਏ।

ਇਨ੍ਹਾਂ ਕੋਲ ਲੋਹੇ ਦੀਆਂ ਰਾਡਾਂ ਅਤੇ ਬੇਸਬਾਲ ਸੀ, ਉਨ੍ਹਾਂ ਨੇ ਮੇਰੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News