ਹਥਿਆਰਾਂ ਨਾਲ ਲੈੱਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ, 2 ਖ਼ਿਲਾਫ਼ ਕੇਸ ਦਰਜ

07/01/2024 12:34:27 PM

ਫਿਰੋਜ਼ਪੁਰ (ਪਰਮਜੀਤ, ਖੁੱਲਰ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਬਾਜੀਦਪੁਰ ਵਿਖੇ ਹਥਿਆਰਾਂ ਨਾਲ ਲੈੱਸ ਹੋ ਕੇ ਇਕ ਵਿਅਤਤੀ ਨੂੰ ਸੱਟਾਂ ਮਾਰ ਕੇ ਜ਼ਖਮੀਂ ਕਰਨ ਦੇ ਦੋਸ਼ ’ਚ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨਾਂ ’ਚ ਮੇਜਰ ਸਿੰਘ ਪੁੱਤਰ ਹੀਦਾ ਵਾਸੀ ਪਿੰਡ ਬਾਜੀਦਪੁਰ ਨੇ ਦੱਸਿਆ ਕਿ ਉਹ ਆਪਣੇ ਕੰਮ ਸਬੰਧੀ ਪਿੰਡ ਬਾਜੀਦਪੁਰ ਤੋਂ ਸਤੀਏਵਾਲਾ ਜਾ ਰਿਹਾ ਸੀ ਤਾਂ ਸੁਖਦੀਪ ਸਿੰਘ ਅਤੇ ਸੰਦੀਪ ਸਿੰਘ ਵਾਸੀ ਕੰਬੋਜ਼ ਨਗਰ ਫਿਰੋਜ਼ਪੁਰ ਸ਼ਹਿਰ ਨੇ ਹਥਿਆਰਾਂ ਨਾਲ ਲੈੱਸ ਹੋ ਕੇ ਹਮਮਸ਼ਵਰਾ ਹੋ ਕੇ ਸੱਟਾਂ ਮਾਰੀਆਂ। ਮੇਜਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
 


Babita

Content Editor

Related News