ਯੂ. ਕੇ. ਭੇਜਣ ਦੇ ਨਾਂ ’ਤੇ 40 ਲੱਖ ਦੀ ਠੱਗੀ, 4 ਲੋਕ ਨਾਮਜ਼ਦ
Thursday, Jul 04, 2024 - 11:10 AM (IST)
ਬਠਿੰਡਾ (ਸੁਖਵਿੰਦਰ) : ਵਿਦਿਆਰਥੀਆਂ ਨੂੰ ਯੂ. ਕੇ. ਭੇਜਣ ਦੇ ਨਾਂ ’ਤੇ 40 ਲੱਖ 50 ਹਜ਼ਾਰ ਦੀ ਠੱਗੀ ਮਾਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਹੈ। ਅਜੀਤ ਰੋਡ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਹ ਅੰਬਰ ਐਜੂਕੇਸ਼ਨ ਅਤੇ ਵੀਜ਼ਾ ਕੰਸਲਟੈਂਟ ਦੇ ਨਾਂ ’ਤੇ ਅਜੀਤ ਰੋਡ ’ਤੇ ਇਮੀਗ੍ਰੇਸ਼ਨ ਦਾ ਕੰਮ ਕਰਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਕਥਿਤ ਮੁਲਜ਼ਮ ਪ੍ਰਦੀਪ ਸਿੰਘ ਵਾਸੀ ਗਹਿਰੀ ਬੁੱਟਰ ਹਾਲਾਬਾਦ ਯੂ. ਕੇ., ਸਤਵੀਰ ਸਿੰਘ ਵਾਸੀ ਜੀਵਨ ਸਿੰਘ ਵਾਲਾ ਹਾਲਾਬਾਦ ਯੂ. ਕੇ., ਮਹਿੰਦਰ ਸਿੰਘ ਵਾਸੀ ਗਹਿਰੀ ਬੁੱਟਰ ਅਤੇ ਭਰਪੂਰ ਸਿੰਘ ਵਾਸੀ ਜੀਵਨ ਸਿੰਘ ਵਾਲਾ ਨਾਲ ਮਿਲ ਕਿ ਵਿਦਿਆਰਥੀਆਂ ਨੂੰ ਯੂ. ਕੇ. ਭੇਜਣ ਦੀ ਗੱਲ ਕੀਤੀ, ਜਿਸ ਲਈ ਉਸ ਨੇ 40 ਲੱਖ 50 ਹਜ਼ਾਰ ਰੁਪਏ ਮੰਗੇ, ਜੋ ਉਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਦੇ ਦਿੱਤੇ।
ਬਾਅਦ ਵਿਚ ਉਨ੍ਹਾਂ ਨੇ ਦਸਤਾਵੇਜ਼ ਆਦਿ ਤਿਆਰ ਕਰ ਕੇ ਭੇਜ ਦਿੱਤੇ ਪਰ ਅੰਬੈਸੀ ਵਿਖੇ ਜਾਂਚ ਦੌਰਾਨ ਉਕਤ ਪੱਤਰ ਜਾਅਲੀ ਪਾਏ ਗਏ। ਬਾਅਦ ’ਚ ਮੁਲਜ਼ਮਾਂ ਨੂੰ ਪੈਸੇ ਵਾਪਸ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਵੀ ਪੈਸੇ ਵਾਪਸ ਨਹੀਂ ਕੀਤੇ। ਅਜਿਹਾ ਕਰ ਕੇ ਮੁਲਜ਼ਮਾਂ ਨੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।