ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ''ਚ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ

Thursday, Jul 11, 2024 - 05:16 PM (IST)

ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ''ਚ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ) : ਇਕ ਵਿਅਕਤੀ ਨਾਲ ਕਥਿਤ ਰੂਪ 'ਚ ਕੁੱਟਮਾਰ ਕਰਦੇ ਹੋਏ ਉਸਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਆਰਿਫ ਕੇ ਦੀ ਪੁਲਸ ਨੇ 7 ਲੋਕਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਦੇ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਤਰਲੋਚਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਜੱਲੋਕੇ ਜ਼ਿਲ੍ਹਾ ਤਰਨਤਾਰਨ ਅਮਨਦੀਪ ਹਸਪਤਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੇਰੇ ਇਲਾਜ ਹੈ।

ਉਸ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਆਪਣੇ ਪੁੱਤਰ ਧਰਮਿੰਦਰ ਸਿੰਘ ਨਾਲ ਠੇਕੇ ’ਤੇ ਲਈ ਜ਼ਮੀਨ 'ਚ ਝੋਨੇ ਨੂੰ ਪਾਣੀ ਲਗਾਉਣ ਗਿਆ ਸੀ ਅਤੇ ਜਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ ਤਾਂ ਜਗਰੂਪ ਸਿੰਘ ਅਤੇ ਗੁਰਮੇਲ ਸਿੰਘ ਪੁੱਤਰ ਸਰਵਣ ਸਿੰਘ, ਸਰਵਣ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਦੇਵ ਕੌਰ ਪਤਨੀ ਸਰਵਣ ਸਿੰਘ, ਗੁਰਲਾਲ ਸਿੰਘ ਅਤੇ ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ, ਨਿਸ਼ਾਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਗਗੜ ਤਹਿਸੀਲ ਪੱਟੀ ਅਤੇ ਉਨ੍ਹਾਂ ਦੇ ਨਾਲ ਆਏ 4 ਅਣਪਛਾਤੇ ਵਿਅਕਤੀਆਂ ਨੇ ਉਸਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸਨੂੰ ਜ਼ਖਮੀ ਕਰ ਦਿੱਤਾ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਸ਼ਿਕਾਇਤਕਰਤਾ ਦਾ ਮੁੰਡਾ ਵੀ ਉੱਥੇ ਆ ਗਿਆ ਅਤੇ ਲੋਕਾਂ ਦਾ ਇਕੱਠ ਦੇਖ ਕੇ ਦੋਸ਼ੀ ਉਥੋਂ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News