ਰੰਜ਼ਿਸ਼ ਨੂੰ ਲੈ ਕੇ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 4 ਖ਼ਿਲਾਫ਼ ਮਾਮਲਾ ਦਰਜ

Friday, Jul 12, 2024 - 03:56 PM (IST)

ਰੰਜ਼ਿਸ਼ ਨੂੰ ਲੈ ਕੇ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 4 ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਅਧੀਨ ਆਉਂਦੇ ਪਿੰਡ ਝਾਂਬ ਵਿਖੇ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਦੋਸ਼ 'ਚ ਥਾਣਾ ਮਖੂ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮਨਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਪਿੰਡ ਝਾਂਬ ਨੇ ਦੱਸਿਆ ਕਿ ਦੋਸ਼ੀਅਨ ਮੇਵਾ ਸਿੰਘ, ਸੇਵਾ ਸਿੰਘ ਪੁੱਤਰਾਨ ਸਰਵਨ ਸਿੰਘ ਵਾਸੀ ਟਿੱਬਾ ਬਸਤੀ ਜ਼ੀਰਾ, ਸੁਖਪ੍ਰੀਤ ਸਿੰਘ ਉਰਫ ਬੁੱਢਾ ਪੁੱਤਰ ਜਗਸੀਰ ਸਿੰਘ ਵਾਸੀ ਬਸਤੀ ਮਾਛੀਆ ਜ਼ੀਰਾ ਅਤੇ ਇਕਬਾਲ ਸ਼ਾਹ ਖਾਨ ਪੁੱਤਰ ਬੱਲੀ ਸ਼ਾਹ ਵਾਸੀ ਸੰਤੂ ਵਾਲਾ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਉਸ ਦੇ ਘਰ ਵੱਲ ਕੀਤੇ।

ਵਜ਼ਾ ਰੰਜ਼ਿਸ਼ ਇਹ ਹੈ ਕਿ ਉਸ ਦੀ ਦੋਸਤੀ ਸ਼ਾਲੀ ਨਾਮ ਦੇ ਵਿਅਕਤੀ ਨਾਲ ਸੀ, ਜਿਸ ਨੂੰ ਦੋਸ਼ੀਅਨ ਨਫ਼ਰਤ ਕਰਦੇ ਸਨ। ਇਸੇ ਰੰਜ਼ਿਸ਼ ਕਰਕੇ ਦੋਸ਼ੀਅਨ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਿੱਧੇ ਫਾਇਰ ਉਸ ਦੇ ਘਰ ਵੱਲ ਕੀਤੇ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News