ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਤਹਿਤ ਮਾਮਲਾ ਦਰਜ

Saturday, Jul 13, 2024 - 12:04 PM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਤਹਿਤ ਮਾਮਲਾ ਦਰਜ

ਡੇਰਾਬੱਸੀ (ਅਨਿਲ) : ਡੇਰਾਬੱਸੀ ਪੁਲਸ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਇੰਸਪੈਕਟਰ ਅਮਨਦੀਪ ਕੌਰ ਨੂੰ ਦਿੱਤੇ ਬਿਆਨ ’ਚ ਕੁੜੀ ਨੇ ਦੱਸਿਆ ਕਿ ਉਹ ਬਾਹਰ ਪੜ੍ਹਦੀ ਹੈ ਅਤੇ ਹੋਸਟਲ ’ਚ ਰਹਿੰਦੀ ਹੈ। ਕਰੀਬ ਇਕ ਸਾਲ ਪਹਿਲਾਂ ਉਸ ਦੀ ਮੁਲਜ਼ਮ ਨਾਲ ਜਾਣ-ਪਛਾਣ ਹੋਈ ਸੀ, ਜਿਸ ਤੋਂ ਬਾਅਦ ਦੋਵਾਂ ਨੇ ਫੋਨ ’ਤੇ ਗੱਲ ਕਰਨੀ ਸ਼ੁਰੂ ਕਰ ਦਿੱਤੀ ਸੀ।

ਮੁਲਜ਼ਮ ਹਰ ਵਾਰ ਕਹਿੰਦਾ ਰਿਹਾ ਕਿ ਅਸੀਂ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਿਆਹ ਕਰਾਵਾਂਗੇ। ਮਾਰਚ, 2024 ’ਚ ਡੇਰਾਬੱਸੀ ਦੇ ਪਿੰਡ ’ਚ ਛੁੱਟੀਆਂ ਸਮੇਂ ਮੁਲਜ਼ਮ ਨੇ ਉਸ ਨੂੰ ਮਿਲਣ ਲਈ ਜ਼ੋਰ ਪਾਇਆ, ਜਿਸ ’ਤੇ ਉਹ 9 ਜਨਵਰੀ, 2024 ਨੂੰ ਮਿਲਣ ਲਈ ਰਾਜ਼ੀ ਹੋ ਗਈ। ਉਹ ਉਸ ਨੂੰ ਡੇਰਾਬੱਸੀ ਦੇ ਇਕ ਲਾਜ ’ਚ ਲੈ ਗਿਆ, ਜਿੱਥੇ ਮੁਲਜ਼ਮ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਫੋਟੋਆਂ ਵੀ ਖਿੱਚੀਆਂ।

ਇਸ ਤੋਂ ਬਾਅਦ 19 ਜੂਨ ਨੂੰ ਮੁਲਜ਼ਮ ਉਸ ਨੂੰ ਦੁਬਾਰਾ ਲਾਜ ਲੈ ਗਿਆ, ਜਿੱਥੇ ਉਸ ਨੇ ਫਿਰ ਸਰੀਰਕ ਸਬੰਧ ਬਣਾਏ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਫੋਟੋਆਂ ਵਾਇਰਲ ਕਰ ਦੇਵੇਗਾ। ਇਸ ਤੋਂ ਬਾਅਦ ਉਹ ਡਰ ਗਈ ਅਤੇ ਸਾਰੀ ਗੱਲ ਆਪਣੇ ਮਾਤਾ-ਪਿਤਾ ਨੂੰ ਦੱਸੀ। ਪਰਿਵਾਰ ਨੇ ਮੁੰਡੇ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News