ਵਿਦੇਸ਼ ਭੇਜਣ ਦੇ ਮਾਮਲੇ ’ਚ 12.40 ਲੱਖ ਰੁਪਏ ਦੀ ਧੋਖਾਧੜੀ, 2 ਖ਼ਿਲਾਫ਼ ਕੇਸ ਦਰਜ

Sunday, Jul 21, 2024 - 12:26 PM (IST)

ਵਿਦੇਸ਼ ਭੇਜਣ ਦੇ ਮਾਮਲੇ ’ਚ 12.40 ਲੱਖ ਰੁਪਏ ਦੀ ਧੋਖਾਧੜੀ, 2 ਖ਼ਿਲਾਫ਼ ਕੇਸ ਦਰਜ

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਮਾਮਲੇ ’ਚ 12.4 ਲੱਖ ਰੁਪਏ ਦੀ ਧੋਖਾਦੇਹੀ ਦੇ ਦੋਸ਼ ’ਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਨਨਦਿੱਤਾ ਪੁੱਤਰੀ ਸੁਰਿੰਦਰ ਵਾਸੀ ਪਿੰਡ ਊਧਨਵਾਲ (ਨਵਾਂਸ਼ਹਿਰ) ਨੇ ਸ਼ਿਕਾਇਤ ਦਰਜ ਕਰਵਾਈ ਸੀ।

ਆਪਣੀ ਸ਼ਿਕਾਇਤ 'ਚ ਉਸ ਨੇ ਕਿਹਾ ਸੀ ਕਿ ਮਨਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਪਟਿਆਲਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। ਇਸ ਦੌਰਾਨ ਉਸ ਨੇ 12,40,000 ਰੁਪਏ ਲੈ ਲਏ ਪਰ ਬਾਅਦ ’ਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News