ਪਤਨੀ ਦੀ ਕੁੱਟਮਾਰ ਕਰਨ ਵਾਲੇ ਹੈੱਡ ਕਾਂਸਟੇਬਲ ਦੇ ਖ਼ਿਲਾਫ਼ ਪਰਚਾ ਦਰਜ

Sunday, Jul 28, 2024 - 11:30 AM (IST)

ਪਤਨੀ ਦੀ ਕੁੱਟਮਾਰ ਕਰਨ ਵਾਲੇ ਹੈੱਡ ਕਾਂਸਟੇਬਲ ਦੇ ਖ਼ਿਲਾਫ਼ ਪਰਚਾ ਦਰਜ

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਪੰਜਾਬ ਪੁਲਸ 'ਚ ਤਾਇਨਾਤ ਮਹਿਲਾ ਹੈੱਡ ਕਾਂਸਟੇਬਲ ਨੇ ਆਪਣੇ ਹੈੱਡ ਕਾਂਸਟੇਬਲ ਪਤੀ ਦੇ ਖ਼ਿਲਾਫ਼ ਕੁੱਟਮਾਰ ਦਾ ਪਰਚਾ ਦਰਜ ਕਰਵਾਇਆ ਹੈ। ਥਾਣਾ ਵੁਮੈਨ ਸੈੱਲ ਦੇ ਏ. ਐੱਸ. ਆਈ. ਜਗਜੀਤ ਸਿੰਘ ਦੇ ਅਨੁਸਾਰ ਪੀ. ਸੀ. ਆਰ. ’ਚ ਤਾਇਨਾਤ ਮਹਿਲਾ ਹੈੱਡ ਕਾਂਸਟੇਬਲ ਗੁਰਮੀਤ ਕੌਰ ਨੇ ਬਿਆਨ ਦਿੱਤੇ ਹਨ ਕਿ ਉਸ ਦਾ ਵਿਆਹ ਕਰੀਬ 10 ਸਾਲ ਪਹਿਲਾਂ ਹੈੱਡ ਕਾਂਸਟੇਬਲ ਅਸ਼ੋਕ ਕੁਮਾਰ ਦੇ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਘਰ 2 ਪੁੱਤਰ ਹਨ। ਅਸ਼ੋਕ ਕੁਮਾਰ ਇਸ ਸਮੇਂ ਸੈਸ਼ਨ ਕੋਰਟ ’ਚ ਤਾਇਨਾਤ ਹੈ।

ਉਹ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਅਕਸਰ ਉਸ ਦੇ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ ਅਤੇ ਬਿਨਾਂ ਕਾਰਨ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਹੈ। 25 ਜੁਲਾਈ ਦੀ ਰਾਤ ਅਸ਼ੋਕ ਕੁਮਾਰ ਨੇ ਸ਼ਰਾਬ ਦੇ ਨਸ਼ੇ ’ਚ ਹੋਣ ਕਾਰਨ ਉਸ ਨੂੰ ਗਾਲ੍ਹਾਂ ਕੱਢੀਆਂ ਅਤੇ ਇਸ ਤੋਂ ਅਗਲੇ ਦਿਨ ਸਵੇਰੇ ਉਸ ਨੂੰ ਕਮਰੇ ’ਚ ਬੰਦ ਕਰ ਕੇ ਡੰਡਿਆਂ ਨਾਲ ਕੁੱਟਿਆ। ਏ. ਐੱਸ. ਆਈ. ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਹੈੱਡ ਕਾਂਸਟੇਬਲ ਅਸ਼ੋਕ ਕੁਮਾਰ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
 


author

Babita

Content Editor

Related News