ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 17 ਲੱਖ 70 ਹਜ਼ਾਰ ਰੁਪਏ

Sunday, Aug 04, 2024 - 04:32 PM (IST)

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 17 ਲੱਖ 70 ਹਜ਼ਾਰ ਰੁਪਏ

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਸਾਧੂ ਵਾਲਾ ਦੇ ਇਕ ਨੌਜਵਾਨ ਨੂੰ ਕੈਨੇਡਾ ਵਰਕ ਪਰਮਿੱਟ ’ਤੇ ਭੇਜਣ ਦਾ ਝਾਂਸਾ ਦੇ ਕੇ ਜਾਅਲੀ ਕਾਗਜ਼ਾਤ ਲਗਾ ਕੇ 17 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਮਿਲੀ ਹੈ।

ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲਸ ਨੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਰਣਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਾਧੂ ਵਾਲਾ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਾਲਿਬ ਕਲਾਂ ਥਾਣਾ ਸਦਰ ਜਗਰਾਓ ਜ਼ਿਲਾ ਲੁਧਿਆਣਾ ਅਤੇ ਸੁਰਜੀਤ ਕੌਰ ਪਤਨੀ ਨਛੱਤਰ ਸਿੰਘ ਵਾਸੀ ਸਾਧੂ ਵਾਲਾ ਨੇ ਉਸ ਦੇ ਪੁੱਤਰ ਹਰਦੀਪ ਸਿੰਘ ਨੂੰ ਵਿਦੇਸ਼ ਕੈਨੇਡਾ ਵਰਕ ਪਰਮਿੱਟ ’ਤੇ ਭੇਜਣ ਦਾ ਝਾਂਸਾ ਦੇ ਕੇ ਜਾਅਲੀ ਕਾਗਜ਼ਾਤ ਲਗਾ ਕੇ 17 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News