ਕਥਿਤ ਰੂਪ ''ਚ ਔਰਤ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

Wednesday, Aug 07, 2024 - 03:59 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਔਰਤ ਨੂੰ ਘਰ 'ਚ ਇਕੱਲੀ ਦੇਖ ਕੇ ਉਸ ਨਾਲ ਜਿਸਮਾਨੀ ਛੇੜਛਾੜ ਕਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ 'ਚ ਪੀੜਤ ਔਰਤ ਨੇ ਦੋਸ਼ ਲਗਾਉਂਦੇ ਦੱਸਿਆ ਕਿ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਾਹਲੇ ਵਾਲਾ ਉਸ 'ਤੇ ਮਾੜੀ ਨਜ਼ਰ ਰੱਖਦਾ ਸੀ।

ਪੀੜਤ ਔਰਤ ਅਨੁਸਾਰ ਉਸਦਾ ਪਤਾ ਕੰਮਕਾਰ ਸਬੰਧੀ ਬਾਹਰ ਗਿਆ ਹੋਇਆ ਸੀ ਤਾਂ ਦੋਸ਼ੀ ਕੁਲਵਿੰਦਰ ਸਿੰਘ ਨੇ ਉਸਦੇ ਘਰ ਆ ਕੇ ਉਸ ਨਾਲ ਜਿਸਮਾਨੀ ਛੇੜਛਾੜ ਕੀਤੀ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਰਾਵਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


Babita

Content Editor

Related News