ਭਗੌੜੀ ਔਰਤ ਖ਼ਿਲਾਫ਼ ਮਾਮਲਾ ਦਰਜ

Wednesday, Aug 21, 2024 - 01:52 PM (IST)

ਭਗੌੜੀ ਔਰਤ ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਗੁਰਮੇਲ) : ਲੋਅਰ ਕੋਰਟ ਵੱਲੋਂ ਭਗੌੜਾ ਕਰਾਰ ਦਿੱਤੀ ਔਰਤ ਖ਼ਿਲਾਫ਼ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਕੱਦਮਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਵੱਲੋਂ ਦੀਪਾਲ ਸਿੰਘ ਛੀਨਾ ਜੇ. ਐੱਮ. ਆਈ. ਸੀ. ਜ਼ੀਰਾ ਦੀ ਅਦਾਲਤ ’ਚ ਹਰਜੀਤ ਕੌਰ ਪਤਨੀ ਰਣਬੀਰ ਸਿੰਘ ਵਾਸੀ ਸਤੀਏ ਵਾਲਾ ਖ਼ਿਲਾਫ਼ ਸ਼ਿਕਾਇਤ ਦਾਇਰ ਕੀਤੀ ਗਈ ਸੀ।

ਇਸ ’ਚ ਅਦਾਲਤ ਵੱਲੋਂ ਹਰਜੀਤ ਕੌਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਪਰ ਹਰਜੀਤ ਕੌਰ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਬਲਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ’ਚ ਰਿੱਟ ਦਾਇਰ ਕੀਤੀ ਸੀ, ਜਿਸ ’ਚ ਅਦਾਲਤ ਵੱਲੋਂ 15 ਦਿਨ ਦੇ ਅੰਦਰ ਹਰਜੀਤ ਕੌਰ ਦੇ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਏਰੀਆ ਮਜਿਸਟਰੇਟ ਨੂੰ ਹੁਕਮ ਦਿੱਤਾ ਗਿਆ ਸੀ, ਜਿਸ ’ਤੇ ਪੁਲਸ ਵੱਲੋਂ ਹਰਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News