ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 5 ਲੋਕਾਂ ਖ਼ਿਲਾਫ਼ ਕੇਸ ਦਰਜ

Sunday, Aug 25, 2024 - 11:53 AM (IST)

ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 5 ਲੋਕਾਂ ਖ਼ਿਲਾਫ਼ ਕੇਸ ਦਰਜ

ਪਾਤੜਾਂ (ਮਾਨ) : ਥਾਣਾ ਪਾਤੜਾਂ ਦੀ ਪੁਲਸ ਨੇ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਚੁਨਾਗਰਾ ਦੀ ਸ਼ਿਕਾਇਤ ਦੇ ਆਧਾਰ ’ਤੇ 5 ਲੋਕਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਉਸਨੂੰ ਉਸ ਦੇ ਭਰਾ ਹਰਦੀਪ ਸਿੰਘ ਨੇ ਫੋਨ ਕਰ ਕੇ ਦੱਸਿਆ ਕਿ ਅਮਰ ਸਿੰਘ, ਕਾਲਾ ਸਿੰਘ, ਈਸ਼ਰ ਸਿੰਘ, ਪ੍ਰਿਤਪਾਲ ਸਿੰਘ ਪੁੱਤਰਾਨ ਚੰਦ ਸਿੰਘ, ਵਿੱਕੀ ਪੁੱਤਰ ਪ੍ਰਿਤਪਾਲ ਸਿੰਘ ਵਾਸੀਆਨ ਪਿੰਡ ਚੁਨਾਗਰਾ ਉਸ ਨਾਲ ਖੇਤ ਜਾਂਦੇ ਰਸਤੇ ’ਚ ਘੇਰ ਕੇ ਝਗੜਾ ਕਰ ਰਹੇ ਹਨ।

 ਜਦੋਂ ਉਹ ਮੌਕਾ ’ਤੇ ਪਹੁੰਚਿਆ ਤਾਂ ਉਕਤ ਲੋਕਾਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆ ਧਮਕੀਆ ਵੀ ਦਿੱਤੀਆ। ਉਕਤ ਘਟਨਾਕ੍ਰਮ ਦੀ ਜਾਂਚ ਕਰ ਰਹੇ ਏ. ਐੱਸ. ਆਈ. ਬਲਜਿੰਦਰ ਸਿੰਘ ਮੁਤਾਬਕ ਉਪਰੋਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਹਾਲੇ ਹੋਣੀ ਬਾਕੀ ਹੈ।


author

Babita

Content Editor

Related News