ਵਿਅਕਤੀ ਦੀ ਕੁੱਟਮਾਰ ਕਰਨ ’ਤੇ 15 ਖ਼ਿਲਾਫ਼ ਮਾਮਲਾ ਦਰਜ

Sunday, Aug 25, 2024 - 05:09 PM (IST)

ਵਿਅਕਤੀ ਦੀ ਕੁੱਟਮਾਰ ਕਰਨ ’ਤੇ 15 ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਅਧੀਨ ਆਉਂਦੇ ਪਿੰਡ ਛੋਟੀ ਚਾਂਬ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੇ ਦੋਸ਼ ’ਚ ਥਾਣਾ ਮੱਖੂ ਦੀ ਪੁਲਸ ਨੇ 5 ਬਾਏ ਨੇਮ ਅਤੇ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਗੁਰਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਛੋਟੀ ਚਾਂਬ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਰੋਟੀ ਪਾਣੀ ਖਾ ਕੇ ਬਾਹਰ ਨਿਕਲਿਆ ਤਾਂ ਮੁਲਜ਼ਮ ਲਵਜੀਤ ਸਿੰਘ, ਜਰਮਲ ਸਿੰਘ, ਕਾਲੀ ਪੁੱਤਰਾਨ ਖਜ਼ਾਨ ਸਿੰਘ, ਗੋਰੀ, ਗੁਲਾਬ ਸਿੰਘ ਵਾਸੀ ਛੋਟੀ ਚਾਂਬ ਅਤੇ 10 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਤੇ ਅੰਦਰ ਦਾਖ਼ਲ ਹੋ ਕੇ ਸੱਟਾਂ ਮਾਰੀਆਂ।

ਵਜ਼ਾ ਰੰਜ਼ਿਸ਼ ਇਹ ਹੈ ਕਿ ਮੁਲਜ਼ਮਾਂ ਦੇ ਘਰ ਕੋਲ ਉਸ ਦੀ ਮਾਲਕੀ ਜ਼ਮੀਨ ਹੈ, ਉਸ ਜ਼ਮੀਨ ’ਚ ਸਬਜ਼ੀ ਬੀਜਦੇ ਹਨ ਤੇ ਤੂੜੀ ਵਾਲਾ ਮਕਾਨ ਬਣਾਇਆ ਹੈ, ਜਿੱਥੇ ਮੁਲਜ਼ਮ ਜਾ ਕੇ ਬੈਠਦੇ ਹਨ ਤੇ ਉਹ ਇਨ੍ਹਾਂ ਨੂੰ ਰੋਕਦਾ ਹੈ। ਇਸੇ ਰੰਜ਼ਿਸ਼ ਦੇ ਕਾਰਨ ਉਕਤ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News