ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 2 ਖ਼ਿਲਾਫ਼ ਮਾਮਲਾ ਦਰਜ

Wednesday, Sep 04, 2024 - 03:50 PM (IST)

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 2 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਕਾਮਲ ਵਾਲਾ ਵਿਖੇ ਇਕ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਸ ਨੇ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜੀਨਾ ਪਤਨੀ ਕੇਵਲ ਸਿੰਘ ਵਾਸੀ ਕਾਮਲ ਵਾਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਜੱਸੀ ਪਤਨੀ ਕਮਲਜੀਤ ਸਿੰਘ ਅਤੇ ਕਮਲਜੀਤ ਸਿੰਘ ਪੁੱਤਰ ਕੇਵਲ ਸਿੰਘ ਨੇ ਡਾਂਗਾ ਨਾਲ ਕੁੱਟਮਾਰ ਕੀਤੀ।

ਜੀਨਾ ਨੇ ਦੱਸਿਆ ਕਿ ਉਸ ਦੇ ਪਤੀ ਦਾ ਇਲਾਜ ਇਕ ਨਿੱਜੀ ਹਸਪਾਤਲ ਵਿਚ ਚੱਲ ਰਿਹਾ ਹੈ। ਵਜਾ ਰੰਜ਼ਿਸ਼ ਇਹ ਹੈ ਕਿ ਉਨ੍ਹਾਂ ਦਾ ਰੰਜ਼ਿਸ਼ ਆਪਸ ਵਿਚ ਅਣਬਣ ਤੇ ਪਹਿਲਾ ਵੀ ਕਈ ਵਾਰ ਆਪਸ ਵਿਚ ਝਗੜਾ ਸੀ। ਜਿਸ ਕਰਕੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News