ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ 14 ਨਾਮਜ਼ਦ
Sunday, Sep 08, 2024 - 04:32 PM (IST)

ਫਿਰੋਜ਼ਪੁਰ (ਖੁੱਲਰ, ਕੁਮਾਰ, ਪਰਮਜੀਤ, ਮਲਹੋਤਰਾ) : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਲਹੁਕੇ ਖੁਰਦ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਪੁਲਸ ਨੇ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ 1 ਸਤੰਬਰ 2024 ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਮਿਲਣ ’ਤੇ ਰਾਧੇ ਸ਼ਾਮ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਸਬ-ਡਵੀਜ਼ਨ ਮਖੂ ਵੱਲੋਂ ਮੌਕਾ ਦਾ ਜਾਇਜ਼ਾ ਲਿਆ ਗਿਆ।
ਇਸ ਮਗਰੋਂ ਪਟਵਾਰੀ ਵੱਲੋਂ ਪੇਸ਼ ਕੀਤੀ ਗਈ ਜ਼ਮੀਨ ਦੀ ਮਾਲਕੀ ਸਬੰਧੀ ਰਿਪੋਰਟ ’ਤੇ ਰਾਮ ਸਿੰਘ ਪੁੱਤਰ ਬਲਵੀਰ ਸਿੰਘ, ਸੁਰਜੀਤ ਸਿੰਘ ਪੁੱਤਰ ਸਾਧੂ ਸਿੰਘ, ਗੁਰਦੇਵ ਸਿੰਘ ਪੁੱਤਰ ਸਾਧੂ ਸਿੰਘ, ਨਸੀਬ ਕੌਰ ਪਤਨੀ ਨਛੱਤਰ ਸਿੰਘ, ਕੁਲਵਿੰਦਰ ਕੌਰ ਪਤਨੀ ਹੀਰਾ ਸਿੰਘ ਵਾਸੀਅਨ ਲਹੁਕੇ ਖੁਰਦ, ਅਜੈਬ ਸਿੰਘ ਪੁੱਤਰ ਇੱਛਰ ਸਿੰਘ, ਬਲਵੀਰ ਕੌਰ, ਜਸਪ੍ਰੀਤ ਕੌਰ ਪਤਨੀ ਲੇਬਰ ਸਿੰਘ, ਨਸੀਬ ਕੌਰ ਪੁੱਤਰ ਗੁਰਦੇਵ ਸਿੰਘ, ਅਵਤਾਰ ਸਿੰਘ ਪੁੱਤਰ ਨਸੀਬ ਸਿੰਘ, ਸੁਰਜੀਤ ਸਿੰਘ ਪੁੱਤਰ ਪਾਲ ਸਿੰਘ, ਗੁਰਬਚਨ ਸਿੰਘ ਪੁੱਤਰ ਪਾਲ ਸਿੰਘ, ਰਣਜੀਤ ਸਿੰਘ ਪੁੱਤਰ ਪਾਲ ਸਿੰਘ ਅਤੇ ਜਸਵਿੰਦਰ ਕੌਰ ਪਤਨੀ ਬਲਦੇਵ ਸਿੰਘ ਵਾਸੀਅਨ ਲਹੁਕੇ ਖੁਰਦ ਖ਼ਿਲਾਫ਼ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।