ਨੌਜਵਾਨ ''ਤੇ ਜਾਨਲੇਵਾ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Tuesday, Sep 10, 2024 - 12:36 PM (IST)

ਨੌਜਵਾਨ ''ਤੇ ਜਾਨਲੇਵਾ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ, ਗੁਪਤਾ) : ਟਾਂਡਾ 'ਚ ਰੰਜਿਸ਼ ਦੇ ਚੱਲਦਿਆ ਨੌਜਵਾਨ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ 4 ਨੌਜਵਾਨਾਂ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਇਹ ਮਾਮਲਾ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਅਰਜੁਨ ਕਪੂਰ ਪੁੱਤਰ ਕੀਮਤੀ ਲਾਲ ਵਾਸੀ ਵਾਰਡ ਨੰਬਰ-12 ਟਾਂਡਾ ਦੇ ਬਿਆਨ ਦੇ ਆਧਾਰ 'ਤੇ ਨਵਦੀਪ ਸਿੰਘ ਨੰਨਾ ਪੁੱਤਰ ਗੁਰਬਖਸ਼ ਸਿੰਘ ਵਾਸੀ ਸੁਨਿਆਰਾ ਮੁਹੱਲਾ ਟਾਂਡਾ, ਗਣਪਤ ਉਰਫ਼ ਗੰਨਾ ਪੁੱਤਰ ਲਾਲ ਸਿੰਘ ਵਾਸੀ ਬਸਤੀ ਅਮ੍ਰਿਤਸਰੀਆਂ, ਪ੍ਰਿੰਸ ਪੁੱਤਰ ਸੰਤੋਸ਼ ਵਾਸੀ ਰੌਸ਼ਨੀ ਮੁਹੱਲਾ, ਸੰਦੀਪ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਵਾਲਮੀਕ ਦੇ ਖ਼ਿਲਾਫ਼ ਦਰਜ ਕੀਤਾ ਹੈ।

ਆਪਣੇ ਬਿਆਨ 'ਚ ਅਰਜੁਨ ਨੇ ਦੱਸਿਆ ਕਿ ਜਦੋਂ 2 ਸਤੰਬਰ ਦੀ ਦੁਪਹਿਰ ਉਹ ਬੀ. ਡੀ. ਪੀ. ਓ. ਮਾਰਕੀਟ 'ਚ ਆਪਣੀ ਕੱਪੜੇ ਦੀ ਦੁਕਾਨ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੋਟੀ ਖਾਣਾ ਘਰ ਜਾ ਰਿਹਾ ਸੀ ਤਾਂ ਉਕਤ ਮੁਲਜਮਾਂ ਨੇ ਸ਼ਿਵ ਮੰਦਿਰ ਨੇੜੇ ਉਸਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ। ਉਸ ਨੇ ਦੱਸਿਆ ਕਿ ਉਕਤ ਮੁਲਜ਼ਮ ਅਕਸਰ ਉਸਦੇ ਘਰ ਸਾਹਮਣੇ ਹੁੱਲੜਬਾਜ਼ੀ ਕਰਦੇ ਰਹਿੰਦੇ ਸਨ ਅਤੇ ਉਹ ਉਨ੍ਹਾਂ ਨੂੰ ਰੋਕਦਾ ਸੀ। ਇਸੇ ਰੰਜਿਸ਼ ਦੇ ਚੱਲਦਿਆ ਉਨ੍ਹਾਂ ਉਸ 'ਤੇ ਇਹ ਹਮਲਾ ਕੀਤਾ ਹੈ। ਪੁਲਸ ਨੇ ਇਹ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


author

Babita

Content Editor

Related News