ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ 1 ਨਾਮਜ਼ਦ

Tuesday, Sep 10, 2024 - 05:26 PM (IST)

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ 1 ਨਾਮਜ਼ਦ

ਜ਼ੀਰਾ (ਰਾਜੇਸ਼ ਢੰਡ) : ਮੱਖੂ ਵਿਖੇ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਥਾਣਾ ਮੱਖੂ ਦੀ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਨਾਬਾਲਗ ਕੁੜੀ ਦੇ ਪਿਤਾ ਨੇ ਦੱਸਿਆ ਕਿ 2 ਸਤੰਬਰ 2024 ਦੀ ਰਾਤ ਨੂੰ ਉਸ ਦਾ ਪਰਿਵਾਰ ਰੋਜ਼ਾਨਾ ਦੀ ਤਰ੍ਹਾਂ ਰੋਟੀ-ਪਾਣੀ ਖਾ ਕੇ ਸੌਂ ਗਿਆ।

ਜਦ ਉਹ ਸਵੇਰੇ 4 ਵਜੇ ਉੱਠਿਆ ਤਾਂ ਵੇਖਿਆ ਕਿ ਉਸ ਦੀ ਨਾਬਾਲਗ ਧੀ (17) ਘਰ ’ਚ ਨਹੀਂ ਸੀ, ਜਿਸ ਦੀ ਆਸ-ਪਾਸ ਭਾਲ ਕਰਨ ’ਤੇ ਪਤਾ ਲੱਗਾ ਹੈ ਕਿ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਅਰਸ਼ ਉਸ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News