ਵਿਆਹੁਤਾ ਕੋਲੋਂ ਮੰਗਿਆ ਦਾਜ ਅਤੇ ਕੀਤੀ ਕੁੱਟਮਾਰ, ਮਾਮਲਾ ਦਰਜ

Thursday, Sep 12, 2024 - 05:21 PM (IST)

ਵਿਆਹੁਤਾ ਕੋਲੋਂ ਮੰਗਿਆ ਦਾਜ ਅਤੇ ਕੀਤੀ ਕੁੱਟਮਾਰ, ਮਾਮਲਾ ਦਰਜ

ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਅਧੀਨ ਆਉਂਦੇ ਪਿੰਡ ਟਿੱਬੀ ਰੰਗਾ ਵਿਖੇ ਇਕ ਵਿਆਹੁਤਾ ਕੋਲੋਂ ਦਾਜ ਦੀ ਮੰਗ ਕਰਨ ਅਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮੱਖੂ ਪੁਲਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਕਮਲਜੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਪਿੰਡ ਗੱਟਾ ਮੁੰਡੀ ਕਾਸੂ ਥਾਣਾ ਲੋਹੀਆ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਸ ਦਾ ਵਿਆਹ ਜਸਵਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨਾਲ ਸਾਲ 2023 ਵਿਚ ਹੋਇਆ ਸੀ।

ਵਿਆਹ ਤੋਂ ਕੁੱਝ ਸਮੇਂ ਬਾਅਦ ਘਰੇਲੂ ਲੜਾਈ-ਝਗੜਾ ਸ਼ੁਰੂ ਹੋ ਗਿਆ ਸੀ ਅਤੇ ਉਸ ਦੇ ਬੱਚਾ ਹੋਣ ਵਾਲਾ ਸੀ। 10 ਜੂਨਸ 2024 ਨੂੰ ਉਸ ਨਾਲ ਸਾਰੇ ਪਰਿਵਾਰ ਨੇ ਝਗੜਾ ਕੀਤਾ ਤੇ ਨਨਾਣ ਕਮਲਜੀਤ ਕੌਰ ਨੇ ਉਸ ਦੇ ਸਿਰ ਵਿਚ ਡੰਡੇ ਮਾਰੇ ਤੇ ਉਸ ਦੇ ਪਤੀ ਜਸਵਿੰਦਰ ਸਿੰਘ ਅਤੇ ਸੱਸ ਕੈਲਾਸ਼ ਕੌਰ ਨੇ ਉਸ ਦੇ ਢਿੱਡ ਵਿਚ ਲੱਤਾਂ ਮਾਰੀਆਂ, ਇਸ ਕਰਕੇ ਉਹ ਹਸਪਤਾਲ 'ਚ ਦਾਖ਼ਲ ਰਹੀ। ਕਮਲਜੀਤ ਕੌਰ ਨੇ ਦੱਸਿਆ ਕਿ ਦੋਸ਼ੀ ਜਸਵਿੰਦਰ ਸਿੰਘ, ਕੈਲਾਸ਼ ਕੌਰ, ਕਮਲਜੀਤ ਕੌਰ, ਪ੍ਰਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਅਤੇ ਸੰਦੀਪ ਸਿੰਘ ਵੱਲੋਂ ਦਾਜ ਦਹੇਜ ਦੀ ਮੰਗ ਕਰਕੇ ਉਸ ਨਾਲ ਕੁੱਟਮਾਰ ਕੀਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News