ਡੇਰਾਬੱਸੀ ’ਚ ਬੱਚੀ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Monday, Sep 16, 2024 - 02:46 PM (IST)

ਡੇਰਾਬੱਸੀ ’ਚ ਬੱਚੀ ਦੀ ਕੁੱਟਮਾਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ (ਗੁਰਜੀਤ) : ਡੇਰਾਬੱਸੀ ’ਚ ਸੋਸ਼ਲ ਮੀਡੀਆ ’ਤੇ ਬੱਚੀ ਦੀ ਕੁੱਟਮਾਰ ਕਰਨ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਲੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਤਫ਼ਤੀਸੀ ਅਫ਼ਸਰ ਏ. ਐੱਸ. ਆਈ. ਪਾਲ ਚੰਦ ਨੇ ਦੱਸਿਆ ਕਿ ਪੁਲਸ ਨੂੰ ਬੱਚੀ ਦੇ ਪਿਤਾ ਦਮੋਦਰ ਭਗਤ ਵਾਸੀ ਗਲਮਤੀ, ਜ਼ਿਲ੍ਹਾ ਅਰੀਰੀਆ ਬਿਹਾਰ ਹਾਲ ਵਾਸੀ ਡੇਰਾਬੱਸੀ ਨੇ ਦੱਸਿਆ ਕਿ ਉਸ ਦੀ ਧੀ ਨੂੰ ਪਾਰਕ ਦੇ ਇਕ ਮਾਲੀ ਵੱਲੋਂ ਬੇਰਹਿਮੀ ਨਾਲ ਕੁੱਟਿਆਂ ਗਿਆ ਹੈ, ਜਿਸ ਦੀ ਵੀਡਿਓ ਵੀ ਮੌਜਦੂ ਹੈ।

ਪੁਲਸ ਨੇ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡਿਓ ’ਚ ਇਕ ਵਿਅਕਤੀ ਮਜ਼ਦੂਰ ਦੇ ਕਮਰੇ ’ਚ ਦਾਖ਼ਲ ਹੋ ਕੇ 10 ਸਾਲਾ ਬੱਚੀ ਨਾਲ ਕੁੱਟਮਾਰ ਕਰਦਾ ਹੈ। ਇਸ ਤੋਂ ਬਾਅਦ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਪੁਲਸ ਠੇਕੇਦਾਰ ਕੋਲ ਕੰਮ ਕਰਦੇ ਮਾਲੀ ਦੀ ਭਾਲ ਕਰ ਰਹੀ ਹੈ।


author

Babita

Content Editor

Related News