ਘਰ ਦੇ ਬਾਹਰ ਫਾਇਰ ਕਰਨ ਦੇ ਦੋਸ਼ ''ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Tuesday, Sep 17, 2024 - 05:14 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਗਾਮੇ ਵਾਲਾ ਵਿਖੇ ਘਰ ਦੇ ਬਾਹਰ ਫਾਇਰ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਕੌਰ ਪਤਨੀ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਗਾਮੇ ਵਾਲਾ ਨੇ ਦੱਸਿਆ ਕਿ ਉਸ ਦੇ ਘਰ ਦੇ ਸਾਹਮਣੇ ਬਾਹਰ ਗਲੀ ਵਿਚ ਇਕ ਚਿੱਟੇ ਰੰਗ ਦੀ ਕਾਰ ’ਤੇ 2-3 ਅਣਪਛਾਤੇ ਵਿਅਕਤੀਆਂ ਵੱਲੋਂ ਨਾਜਾਇਜ਼ ਜਾਂ ਲਾਇਸੈਂਸੀ ਅਸਲਾ ਨਾਲ ਕਿਸੇ ਮੰਸ਼ਾਂ ਨਾਲ ਫਾਇਰ ਕੀਤੇ ਗਏ ਹਨ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।