ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ

Sunday, Oct 13, 2024 - 10:57 AM (IST)

ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ

ਗੁਰੂਹਰਸਹਾਏ (ਮਨਜੀਤ, ਸੁਨੀਲ ਵਿੱਕੀ, ਸਿਕਰੀ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਛਾਂਗਾ ਰਾਏ ਉਤਾੜ ਤੋਂ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਵਿਚਕਾਰ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਸਬੰਧੀ ਗੋਲੂ ਕਾ ਮੋੜ ਪਾਸ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਛਾਂਗਾ ਰਾਏ ਉਤਾੜ ਦੇ ਏਰੀਆ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਖੇਤ ’ਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾ ਰਹੀ ਹੈ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News