ਦਾਜ ਲਈ ਤੰਗ ਕਰਨ ਦੇ ਦੋਸ਼ ਹੇਠ 4 ਲੋਕਾਂ ਖ਼ਿਲਾਫ਼ ਪਰਚਾ

Friday, Oct 18, 2024 - 01:23 PM (IST)

ਫਿਰੋਜ਼ਪੁਰ (ਮਲਹੋਤਰਾ) : ਇਕ ਕੁੜੀ ਨੂੰ ਦਾਜ ਦੇ ਲਈ ਤੰਗ ਕਰਨ ਦੇ ਦੋਸ਼ ਹੇਠ ਪੁਲਸ ਨੇ ਜਾਂਚ ਤੋਂ ਬਾਅਦ 4 ਮੁਲਜ਼ਮਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਥਾਣਾ ਵੁਮੈੱਨ ਸੈੱਲ ਦੇ ਏ. ਐੱਸ. ਆਈ. ਬਲਵੀਰ ਸਿੰਘ ਦੇ ਅਨੁਸਾਰ ਸੰਦੀਪ ਕੌਰ ਵਾਸੀ ਪਿੰਡ ਚੋਹਲਾ ਨੇ ਸਤੰਬਰ ਮਹੀਨੇ 'ਚ ਸ਼ਿਕਾਇਤ ਦੇ ਦੱਸਿਆ ਸੀ ਕਿ ਉਸਦਾ ਵਿਆਹ ਜੂਨ 2020 ਵਿਚ ਰਣਜੀਤ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਦੇ ਸਮੇਂ ਉਸਦੇ ਮਾਪਿਆਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਸੀ ਪਰ ਸਹੁਰਾ ਪਰਿਵਾਰ ਇਸ ਤੋਂ ਖੁਸ਼ ਨਹੀਂ ਸੀ।

ਪਤੀ ਰਣਜੀਤ ਸਿੰਘ, ਸੱਸ ਮਲਕੀਤ ਕੌਰ, ਦਿਓਰ ਕਰਮਜੀਤ ਸਿੰਘ ਅਤੇ ਨਨਾਣ ਬਲਜਿੰਦਰ ਕੌਰ ਸਾਰੇ ਵਾਸੀ ਜ਼ਿਲ੍ਹਾ ਜਲੰਧਰ ਅਕਸਰ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਕਰਦੇ ਰਹਿੰਦੇ ਸਨ ਅਤੇ ਉਸ ਨਾਲ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਏ. ਐੱਸ. ਆਈ. ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਵਿਚ ਦੋਸ਼ ਸਹੀ ਪਾਏ ਜਾਣ ਉਪਰੰਤ ਚਾਰਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਉਂਦੀ ਜਾ ਰਹੀ ਹੈ।


Babita

Content Editor

Related News