ਪੁਰਾਣੇ ਝਗੜੇ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 8 ਖ਼ਿਲਾਫ਼ ਮਾਮਲਾ ਦਰਜ

Wednesday, Oct 23, 2024 - 03:40 PM (IST)

ਪੁਰਾਣੇ ਝਗੜੇ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 8 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਨਜ਼ਦੀਕੀ ਪਿੰਡ ਝੋਕ ਹਰੀਹਰ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੁਸ਼ਪਿੰਦਰ ਸਿੰਘ ਪੁੱਤਰ ਬੋਹੜਾ ਸਿੰਘ ਵਾਸੀ ਪਿੰਡ ਝੋਕ ਹਰੀਹਰ ਨੇ ਦੱਸਿਆ ਕਿ ਉਸ ਦਾ ਕੁੱਝ ਵਿਅਕਤੀਆਂ ਨਾਲ ਪੁਰਾਣਾ ਝਗੜਾ ਚੱਲ ਰਿਹਾ ਹੈ।

ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਦੋਸ਼ੀਅਨ ਸੁਖਚੈਨ ਸਿੰਘ ਪੁੱਤਰ ਸੁਲੱਖਣ ਸਿੰਘ, ਰੋਹਿਤ ਪੁੱਤਰ ਸੁਲੱਖਣ ਸਿੰਘ, ਸੁਖਪਾਲ ਸਿੰਘ ਪੁੱਤਰ ਸੁਲੱਖਣ ਸਿੰਘ, ਸੁਲੱਖਣ ਸਿੰਘ ਪੁੱਤਰ ਖੁਸ਼ੀ ਰਾਮ, ਅਰਸ਼ਦੀਪ ਸਿੰਘ ਪੁੱਤਰ ਰਘਬੀਰ ਸਿੰਘ, ਰਣਬੀਰ ਸਿੰਘ ਪੁੱਤਰ ਤਰਸੇਮ ਸਿੰਘ, ਅਸ਼ੋਕ ਕੁਮਾਰ ਪੁੱਤਰ ਖੁਸ਼ੀ ਰਾਮ ਅਤੇ ਮਨਜੀਤ ਸਿੰਘ ਪੁੱਤਰ ਪ੍ਰੇਮ ਵਾਸੀਅਨ ਝੋਕ ਹਰੀਹਰ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News