ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ 9 ਨਾਮਜ਼ਦ
Saturday, Oct 26, 2024 - 11:10 AM (IST)

ਫਿਰੋਜ਼ਪੁਰ (ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ 'ਚ ਵੱਖ ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਸਦਰ, ਥਾਣਾ ਆਰਿਫਕੇ, ਥਾਣਾ ਮਮਦੋਟ, ਥਾਣਾ ਤਲਵੰਡੀ ਭਾਈ, ਥਾਣਾ ਕੁੱਲਗੜ੍ਹੀ ਪੁਲਸ ਨੇ 9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੋਏ ਸਹਾਇਕ ਥਾਣੇਦਾਰ ਰਜਵੰਤ ਕੌਰ, ਸਹਾਇਕ ਥਾਣੇਦਾਰ ਜਗਤਾਰ ਸਿੰਘ, ਸਹਾਇਕ ਥਾਣੇਦਾਰ ਕੁਲਬੀਰ ਸਿੰਘ, ਸਹਾਇਕ ਥਾਣੇਦਾਰ ਰਣਜੀਤ ਸਿੰਘ, ਸਹਾਇਕ ਥਾਣੇਦਾਰ ਸੁਖਚੈਨ ਸਿੰਘ, ਸਹਾਇਕ ਥਾਣੇਦਾਰ ਧਰਮਪਾਲ ਸਿੰਘ, ਹੌਲਦਾਰ ਗੁਰਦਰਸ਼ਨ ਸਿੰਘ, ਸਹਾਇਕ ਥਾਣੇਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ 'ਚ ਮੌਜੂਦ ਸੀ।
ਇਸ ਦੌਰਾਨ ਖ਼ਾਸ ਮੁਖ਼ਬਰਾਂ ਨੇ ਇਤਲਾਹ ਦਿੱਤੀ ਕਿ ਪਿੰਡ ਦੁਲਚੀ ਕੇ, ਪਿੰਡ ਵਾਹਗੇ ਵਾਲਾ, ਪਿੰਡ ਮਸਤੇ ਕੇ, ਪਿੰਡ ਸੱਦੂ ਸ਼ਾਹ ਵਾਲਾ, ਪਿੰਡ ਰਾਓ ਕੇ ਹਿਠਾਡ਼, ਪਿੰਡ ਮੱਲਵਾਲ, ਪਿੰਡ ਸੈਦਾ ਵਾਲਾ, ਪਿੰਡ ਬੱਧਨੀ ਜੈਮਲ ਸਿੰਘ ਵਾਲਾ, ਪਿੰਡ ਮਾਛੀਵਾੜਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।