ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ’ਚ ਸੱਸ ਤੇ ਸਹੁਰਾ ਨਾਮਜ਼ਦ

Monday, Oct 28, 2024 - 03:00 PM (IST)

ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ’ਚ ਸੱਸ ਤੇ ਸਹੁਰਾ ਨਾਮਜ਼ਦ

ਬਠਿੰਡਾ (ਸੁਖਵਿੰਦਰ) : ਵਿਆਹੁਤਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ’ਚ ਪੁਲਸ ਵੱਲੋਂ ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਵਿਆਹੁਤਾ ਮਧੂ ਗੁਪਤਾ ਨੇ ਥਾਣਾ ਸਿਵਲ ਲਾਈਨ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਘਰੇਲੂ ਝਗੜਾ ਚੱਲ ਰਿਹਾ ਸੀ।

ਹਾਲ ਹੀ ’ਚ ਜਦੋਂ ਉਹ ਆਪਣੇ ਸਹੁਰੇ ਘਰ ਸਾਮਾਨ ਲੈਣ ਗਈ ਤਾਂ ਉਸ ਦੇ ਸਹੁਰੇ ਮਨਜੀਤ ਗਰਗ ਅਤੇ ਸੱਸ ਕਮਲੇਸ਼ ਗਰਗ ਨੇ ਉਸ ਦੀ ਕੁੱਟਮਾਰ ਕੀਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News