ਮੋਟਰਸਾਈਕਲ ਨੂੰ ਫੇਟ ਮਾਰਨ ਵਾਲੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ਼ ਮਾਮਲਾ ਦਰਜ

Wednesday, Oct 30, 2024 - 04:31 PM (IST)

ਮੋਟਰਸਾਈਕਲ ਨੂੰ ਫੇਟ ਮਾਰਨ ਵਾਲੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ਼ ਮਾਮਲਾ ਦਰਜ

ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਹੀਕਲ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਕਾਰ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ ਉਸਦਾ ਪਿਤਾ ਪਿਆਰਾ ਸਿੰਘ 26 ਅਕਤੂਬਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਾਜ਼ਿਲਕਾ ਤੋਂ ਪਿੰਡ ਸਾਬੂਆਣਾ ਨੂੰ ਜਾ ਰਿਹਾ ਸੀ।

ਇਸ ਦੌਰਾਨ ਰਸਤੇ ’ਚ ਪਿੰਡ ਸੈਣੀਆਂ ਤੋਂ ਇਕ ਕਿਲੋਮੀਟਰ ਅੱਗੇ ਕਿਸੇ ਅਣਪਛਾਤੇ ਵਹੀਕਲ ਚਾਲਕ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਸਦੇ ਪਿਤਾ ਦੇ ਕਾਫ਼ੀ ਸੱਟਾਂ ਲੱਗੀਆਂ। ਜਿਸ ਕਾਰਨ ਉਸਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਹੀਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
 


author

Babita

Content Editor

Related News