ਘਰ ’ਚ ਦਾਖ਼ਲ ਹੋ ਕੇ ਭੰਨ-ਤੋੜ ਤੇ ਕੁੱਟਮਾਰ ਕਰਨ ਵਾਲੇ 5 ਨਾਮਜ਼ਦ

Wednesday, Nov 06, 2024 - 10:57 AM (IST)

ਘਰ ’ਚ ਦਾਖ਼ਲ ਹੋ ਕੇ ਭੰਨ-ਤੋੜ ਤੇ ਕੁੱਟਮਾਰ ਕਰਨ ਵਾਲੇ 5 ਨਾਮਜ਼ਦ

ਬਠਿੰਡਾ (ਸੁਖਵਿੰਦਰ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕਿ ਭੰਨ-ਤੋੜ ਅਤੇ ਕੁੱਟਮਾਰ ਕਰ ਕੇ ਸਾਮਾਨ ਚੋਰੀ ਕਰਨ ਦੇ ਦੋਸ਼ਾਂ ’ਚ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਵਾਸੀ ਰਣਜੀਤ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮ ਸੁਖਚੈਨ ਸਿੰਘ, ਰਾਜਵੀਰ ਸਿੰਘ, ਮਨੀ ਸਿੰਘ, ਜਸ਼ਨ ਅਤੇ ਮਾਹਣੀ ਸਿੰਘ ਵਾਸੀ ਸਿਵੀਆਂ ਨੇ ਉਸ ਨੂੰ ਸੜਕ ’ਤੇ ਰੋਕ ਕੇ ਉਸ ਦੀ ਕੁੱਟਮਾਰ ਕੀਤੀ।

ਬਾਅਦ ’ਚ ਮੁਲਜ਼ਮਾਂ ਨੇ ਉਸ ਦੇ ਭਰਾ ਸੰਦੀਪ ਸਿੰਘ ਦੇ ਘਰ ਦਾਖ਼ਲ ਹੋ ਕਿ ਉਸ ਦੇ ਭਰਾ ਅਤੇ ਪਿਤਾ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਸਾਮਾਨ ਦੀ ਵੀ ਭੰਨ-ਤੋੜ ਕੀਤੀ। ਇੰਨਾ ਹੀ ਨਹੀਂ ਮੁਲਜ਼ਮ ਉਸ ਦੀ ਦੁਕਾਨ ਤੋਂ ਸਾਮਾਨ ਵੀ ਚੋਰੀ ਕਰ ਕੇ ਲੈ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ 2 ਮੁਲਜ਼ਮਾਂ ਸੁਖਚੈਨ ਸਿੰਘ ਅਤੇ ਰਾਜਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News