ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Wednesday, Nov 13, 2024 - 04:51 PM (IST)

ਬਟਾਲਾ/ਸ਼੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ) : 15 ਸਾਲਾ ਨਾਬਾਲਗਾ ਨੂੰ ਵਰਗਲਾ-ਫੁਸਲਾ ਕੇ ਲੈ ਜਾਣ ਦੇ ਕਥਿਤ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਨਾਬਾਲਗਾ ਦੇ ਪਿਤਾ ਨੇ ਲਿਖਵਾਇਆ ਹੈ ਕਿ ਬੀਤੀ 11 ਨਵੰਬਰ ਦੀ ਸ਼ਾਮ 7 ਵਜੇ ਦੇ ਕਰੀਬ ਉਸਦੀ 15 ਸਾਲ ਦੀ ਨਾਬਾਲਗ ਧੀ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ।

ਫਿਰ ਪਤਾ ਲੱਗਾ ਕਿ ਉਸਦੀ ਧੀ ਨੂੰ ਨੌਜਵਾਨ ਸੰਜੂ ਵਾਸੀ ਕੱਥੂਨੰਗਲ ਵਰਗਲਾ ਕੇ ਵਿਆਹ ਕਰਵਾਉਣ ਦੀ ਨੀਅਤ ਨਾਲ ਕਿਧਰੇ ਭਜਾ ਕੇ ਲੈ ਗਿਆ ਹੈ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਉਪਰੋਕਤ ਥਾਣੇ ਵਿਚ ਉਕਤ ਨੌਜਵਾਨ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।


Babita

Content Editor

Related News