ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

Wednesday, Nov 13, 2024 - 05:18 PM (IST)

ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਗੁਰਮੇਲ ਸੇਖਵਾਂ) : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ 4 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਪ੍ਰਤਾਪ ਸਿੰਘ ਅਤੇ ਹੌਲਦਾਰ ਲਵਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਖੇਤੀਬਾੜੀ ਵਿਭਾਗ ਦੇ ਸੈਟੇਲਾਈਟ ਰਾਹੀਂ ਰਿਪੋਰਟਾਂ ਮਿਲੀਆਂ ਸਨ ਕਿ ਪਿੰਡ ਮੌਜਗੜ੍ਹ, ਪਿੰਡ ਰੁਕਨੇ ਵਾਲਾ ਕਲਾਂ, ਪਿੰਡ ਮਸਤੇ ਵਾਲਾ, ਪਿੰਡ ਵਲੈਤ ਸ਼ਾਹ ਵਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ।

ਉਨ੍ਹਾ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਲੋਕਾਂ ਖ਼ਿਲਾਫ਼ 4 ਮਾਮਲੇ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News