ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ’ਤੇ ਪਰਚਾ ਦਰਜ
Sunday, Nov 17, 2024 - 03:03 PM (IST)

ਜਲਾਲਾਬਾਦ (ਬੰਟੀ, ਬਜਾਜ) : ਥਾਣਾ ਸਿਟੀ ਪੁਲਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਢਾਣੀ ਫੂਲਾ ਸਿੰਘ ਦਾਖਲੀ ਚੰਡੀ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ 'ਚ ਮੱਖਣ ਸਿੰਘ ਨੇ ਕਿਹਾ ਗਿਆ ਸੀ ਕਿ ਮਹਿੰਦਰ ਸਿੰਘ ਪੁੱਤਰ ਜੀਤ ਸਿੰਘ, ਪ੍ਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਭਗਵਾਨਪੁਰਾ ਜਲਾਲਾਬਾਦ ਵੱਲੋਂ ਉਸ ਦੇ ਖੇਤ ਨੂੰ ਧੱਕੇ ਨਾਲ ਨਾਲ ਵਾਹਿਆ ਜਾ ਰਿਹਾ ਸੀ। ਇਸ ਤੋਂ ਰੋਕਣ 'ਤੇ ਉਸ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਉਕਤ ਲੋਕਾਂ 'ਤੇ ਪੁਲਸ ਨੇ ਪਰਚਾ ਦਰਜ ਕੀਤਾ ਹੈ।