ਗੈਰ-ਕਾਨੂੰਨੀ ਤਰੀਕੇ ਨਾਲ ਰੇਤਾ ਦੀ ਨਿਕਾਸੀ ਕਰਨ ਦੇ ਦੋਸ਼ ''ਚ 5 ਖ਼ਿਲਾਫ਼ ਮਾਮਲਾ ਦਰਜ

Tuesday, Nov 19, 2024 - 04:05 PM (IST)

ਗੈਰ-ਕਾਨੂੰਨੀ ਤਰੀਕੇ ਨਾਲ ਰੇਤਾ ਦੀ ਨਿਕਾਸੀ ਕਰਨ ਦੇ ਦੋਸ਼ ''ਚ 5 ਖ਼ਿਲਾਫ਼ ਮਾਮਲਾ ਦਰਜ

ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਲਾਲੂ ਵਾਲਾ ਦੇ ਇਲਾਕੇ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰੇਤਾ ਦੀ ਨਿਕਾਸੀ ਕਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ 5 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਜਲ ਨਿਕਾਸ ਕਮ ਮਾਈਨਿੰਗ ਉਪ ਮੰਡਲ ਅਫ਼ਸਰ ਮੱਖੂ ਗੁਰਜੰਟ ਸਿੰਘ ਵੱਲੋਂ ਸ਼ਿਕਾਇਤ ਭੇਜੀ ਗਈ ਸੀ।

ਉਨ੍ਹਾਂ ਸ਼ਿਕਾਇਤ 'ਚ ਕਿਹਾ ਸੀ ਕਿ ਜਰਨੈਲ ਸਿੰਘ, ਹਰਜੰਟ ਸਿੰਘ ਉਰਫ਼ ਬੁਲਟ, ਗੁਰਜੰਟ ਸਿੰਘ ਉਰਫ਼ ਜੰਟ, ਗਗਨਦੀਪ ਸਿੰਘ, ਤਰਸੇਮ ਸਿੰਘ 10 ਸਾਲਾਂ ਤੋਂ ਨਾਜਾਇਜ਼ ਮਾਈਨਿੰਗ ਕਰ ਰਹੇ ਹਨ ਤੇ ਸੜਕ ਖ਼ਰਾਬ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਸੀ। ਇਸ 'ਤੇ ਪੁਲਸ ਵੱਲੋਂ ਐੱਸ. ਡੀ. ਓ. ਗੁਰਜੰਟ ਸਿੰਘ ਦੀ ਸ਼ਿਕਾਇਤ ’ਤੇ ਨਾਮਜ਼ਦ ਲੋਕਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਨਾਮਜ਼ਦ ਲੋਕਾਂ ਖ਼ਿਲਾਫ਼ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


author

Babita

Content Editor

Related News