ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

Wednesday, Nov 20, 2024 - 04:59 PM (IST)

ਪਰਾਲੀ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬਜਾਜ) : ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਪਿੰਡ ਚੱਕ ਜਮਾਲਗੜ੍ਹ ਅਤੇ ਪੀਰ ਬਖਸ਼ ਚੌਹਾਨ ਵਿਖੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਜਮਾਲਗੜ੍ਹ ਤੋਂ ਥੋੜ੍ਹਾ ਪਿੱਛੇ ਪਹੁੰਚੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿੰਡ ਜਮਾਲਗੜ੍ਹ ਦੇ ਏਰੀਏ ਦੇ ਖੇਤਾਂ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ।

ਇਸ ਤਰ੍ਹਾਂ ਹੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੀਰ ਬਖਸ਼ ਚੌਹਾਨ ਵਿਖੇ ਪਹੁੰਚੇ ਤਾਂ ਮੁਖਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਇੱਥੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ 'ਤੇ ਥਾਣਾ ਅਮੀਰ ਖ਼ਾਸ ਵਿਖੇ 2 ਵੱਖ-ਵੱਖ ਮੁਕੱਦਮਿਆ ਵਿਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤਾ ਗਿਆ ਹੈ।


author

Babita

Content Editor

Related News