ਸੜਕ ਹਾਦਸੇ ’ਚ ਮੌਤ ਦੇ ਮਾਮਲੇ ’ਚ ਡਰਾਈਵਰ ਨਾਮਜ਼ਦ

Saturday, Nov 23, 2024 - 03:31 PM (IST)

ਸੜਕ ਹਾਦਸੇ ’ਚ ਮੌਤ ਦੇ ਮਾਮਲੇ ’ਚ ਡਰਾਈਵਰ ਨਾਮਜ਼ਦ

ਬਠਿੰਡਾ (ਸੁਖਵਿੰਦਰ) : ਥਾਣਾ ਸਦਰ ਪੁਲਸ ਨੇ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਪੁਲਸ ਨੇ ਹਾਦਸੇ ’ਚ ਇਕ ਪਿਕਅਪ ਚਾਲਕ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਜਾਣਕਾਰੀ ਅਨੁਸਾਰ ਬਰਖਾ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪਤੀ ਲਵਲੀ ਕੁਮਾਰ ਬੀਤੇ ਦਿਨੀਂ ਗਰੋਥ ਸੈਂਟਰ ਨੇੜੇ ਸਕੂਟਰੀ ’ਤੇ ਜਾ ਰਿਹਾ ਸੀ।

ਇਸ ਦੌਰਾਨ ਇਕ ਟਰਾਲਾ ਚਾਲਕ ਸ਼ਿਵਰਾਮ ਵਾਸੀ ਬੀਕਾਨੇਰ ਨੇ ਲਾਪਰਵਾਹੀ ਨਾਲ ਟਰਾਲਾ ਚਲਾਉਂਦੇ ਹੋਏ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ ਹਰਵਿੰਦਰ ਕੌਰ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪਤੀ ਸੁਖਵਿੰਦਰ ਸਿੰਘ ਫ਼ੌਜੀ ਚੌਂਕ ਨੇੜੇ ਪੈਦਲ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਪਿਕਅਪ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


author

Babita

Content Editor

Related News