ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Tuesday, Nov 26, 2024 - 12:45 PM (IST)

ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਮੋਗਾ (ਆਜ਼ਾਦ) : ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਵਲੋਂ ਲੁੱਟ-ਖੋਹ ਦੀ ਯੋਜਨਾ ਬਣਾ ਰਹੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਦੇਰ ਰਾਤ ਨੇਚਰ ਪਾਰਕ ਮੋਗਾ ਦੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਪਵਨਜੀਤ ਸਿੰਘ ਉਰਫ਼ ਪਵਨ, ਜਸਪਾਲ ਸਿੰਘ ਦੋਵੇਂ ਵਾਸੀ ਪਿੰਡ ਮੁੰਡੀ ਜਮਾਲ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿਵਾਸੀ ਫਤਹਿਗੜ੍ਹ ਕੋਰੋਟਾਨਾ ਲੁੱਟ-ਖੋਹ ਕਰਨ ਦੇ ਆਦੀ ਹਨ ਅਤੇ ਹੁਣ ਵੀ ਉਹ ਨੇਚਰ ਪਾਰਕ ਦੇ ਕੋਲ ਕਿਸੇ ਨੂੰ ਲੁੱਟਣ ਦੀ ਯੋਜਨਾ ਬਣਾਉਣ ਲਈ ਘੁੰਮ ਰਹੇ ਹਨ।

ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕੀਤੀ, ਤਾਂ ਤਿੰਨੋਂ ਕਥਿਤ ਦੋਸ਼ੀ ਹਨ੍ਹੇਰੇ ਦਾ ਫ਼ਾਇਦਾ ਚੁੱਕ ਕੇ ਭੱਜਣ ਵਿਚ ਸਫ਼ਲ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।


author

Babita

Content Editor

Related News