ਸਰਪੰਚੀ ਦੀਆਂ ਚੋਣਾਂ ਦੀ ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਦੀ ਕੀਤੀ ਕੁੱਟਮਾਰ, 3 ਨਾਮਜ਼ਦ
Wednesday, Dec 04, 2024 - 04:07 PM (IST)
ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੇ ਪਿੰਡ ਖੈਰੇ ਕੇ ਵਿਖੇ ਸਰਪੰਚੀ ਦੀਆਂ ਚੋਣਾਂ ਸਮੇਂ ਹੋਏ ਬੋਲ-ਬੁਲਾਰੇ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਲਕੀਤ ਸਿੰਘ ਪੁੱਤਰ ਸੁਬਾਜ਼ ਸਿੰਘ ਵਾਸੀ ਪਿਡੰਡ ਨੂਰੇ ਕੇ ਨੇ ਦੱਸਿਆ ਕਿ ਦੋਸ਼ੀਅਨ ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ, ਗੁਰਮੁੱਖ ਸਿੰਘ ਉਰਫ਼ ਗੱਗੀ ਪੁੱਤਰ ਮੁਖਤਿਆਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀਅਨ ਖੈਰੇ ਕੇ ਉਤਾੜ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜਲਾਲਾਬਾਦ ’ਚ ਚੱਲ ਰਿਹਾ ਹੈ। ਵਜ਼ਾ ਰੰਜ਼ਿਸ਼ ਇਹ ਹੈ ਕਿ ਸਰਪੰਚੀ ਦੀਆਂ ਚੋਣਾਂ ਸਮੇਂ ਉਸ ਦਾ ਦੋਸ਼ੀਅਨ ਨਾਲ ਬੋਲ-ਬੁਲਾਰਾ ਹੋ ਗਿਆ ਸੀ। ਇਸੇ ਰੰਜ਼ਿਸ਼ ਨੂੰ ਲੈ ਕੇ ਉਸ ਦੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱÎਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।