ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀ ’ਤੇ ਪਰਚਾ ਦਰਜ
Tuesday, Dec 10, 2024 - 04:28 PM (IST)
ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਪੁਲਸ ਨੇ ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀ ’ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ. ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਕੁਮਾਰ ਪੁੱਤਰ ਰਾਮ ਚੰਦ ਵਾਸੀ ਪਿੰਡ ਤਰੋਬੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਖੇਤ ਵਿੱਚ ਲੱਗੀ ਮੋਟਰ ’ਤੇ ਬਣੇ ਕਮਰੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਿਸੇ ਅਣਪਛਾਤੇ ਵਿਅਕਤੀ ਜਾਂ ਔਰਤ ਨੂੰ ਸਾੜ ਕੇ ਕਤਲ ਕੀਤਾ ਗਿਆ ਹੈ।
ਇਸ ਦਾ ਪਤਾ ਉਸਨੂੰ ਜ਼ਮੀਨ ਦੇ ਗੁਆਂਢੀ ਕਰਨਬੀਰ ਸਿੰਘ ਤੋਂ ਲੱਗਿਆ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਅਨਪਛਾਤੇ ਵਿਅਕਤੀ ’ਤੇ ਪਰਚਾ ਦਰਜ ਕੀਤਾ ਹੈ।