ਮੁੰਡੇ ਨੂੰ ਅਗਵਾ ਕਰਨ ਦੇ ਦੋਸ਼ ’ਚ 4 ਖ਼ਿਲਾਫ਼ ਕੇਸ ਦਰਜ
Monday, Dec 16, 2024 - 03:09 PM (IST)
ਫਿਰੋਜ਼ਪੁਰ (ਕੁਮਾਰ) : ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ 20 ਸਾਲਾ ਮੁੰਡੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅਗਵਾ ਕਰਨ ਦੇ ਦੋਸ਼ ’ਚ ਥਾਣਾ ਘੱਲ ਖੁਰਦ ਦੀ ਪੁਲਸ ਨੇ ਸੰਨੀ, ਲਵ, ਮਾਨ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੱਲ ਖੁਰਦ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਦੀਪ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਦਲੀਪ ਬਸਤੀ ਮੁੱਦਕੀ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨ ’ਚ ਦੱਸਿਆ ਕਿ ਉਸਦਾ 20 ਸਾਲ ਦਾ ਪੁੱਤਰ ਲਵੀਰ ਸਿੰਘ 10 ਦਸੰਬਰ ਨੂੰ ਘਰੋਂ ਗਿਆ ਸੀ ਅਤੇ ਮਾਹਲਾ ਚੌਂਕ ਮੁਦੱਕੀ ਤੋਂ ਕਥਿਤ ਰੂਪ ’ਚ ਮਾਰ ਦੇਣ ਦੀ ਨੀਅਤ ਨਾਲ ਨਾਮਜ਼ਦ ਵਿਅਕਤੀ ਉਸ ਨੂੰ ਅਗਵਾ ਕਰ ਕੇ ਲੈ ਗਏ।
ਉਨ੍ਹਾਂ ਦੱਸਿਆ ਕਿ ਅਜੇ ਤੱਕ ਮੁੰਡਾ ਨਾ ਮਿਲਣ ’ਤੇ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਨਾਮਜ਼ਦ ਵਿਅਕਤੀਆਂ ਨੂੰ ਕਾਬੂ ਕਰ ਕੇ ਮੁੰਡੇ ਨੂੰ ਬਰਾਮਦ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।