ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਇਕ ਨਾਮਜ਼ਦ
Thursday, Dec 26, 2024 - 02:59 PM (IST)
ਗੁਰੂਹਰਸਹਾਏ (ਕਾਲੜਾ) : ਗੁਰੂਹਰਸਹਾਏ ਦੇ ਇਕ ਪਿੰਡ 'ਚ ਇਕ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਕੁੜੀ ਨੇ ਦੱਸਿਆ ਕਿ ਦੋਸ਼ੀ ਉਸ ਨਾਲ ਫੇਸਬੁੱਕ ’ਤੇ ਅਟੈਚ ਹੋਇਆ ਸੀ।
ਉਸ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਧੋਖੇ ਨਾਲ ਸਾਲ 2023 ਅਖ਼ੀਰ ਤੋਂ ਹੁਣ ਤੱਕ ਸਰੀਰਕ ਸਬੰਧ ਬਣਾਏ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।