ਰੰਜਿਸ਼ ਕਾਰਨ ਵਿਅਕਤੀ ਦੀ ਕੀਤੀ ਕੁੱਟਮਾਰ, 5 ਨਾਮਜ਼ਦ
Monday, Jan 06, 2025 - 02:15 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ, ਸਿਕਰੀ) : ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਅਹਿਮਦ ਢੰਡੀ ਵਿਖੇ ਰੰਜਿਸ਼ ਕਾਰਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੰਜਾਬ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਰਾਓ ਕੇ ਹਿਠਾੜ ਨੇ ਦੱਸਿਆ ਕਿ ਉਸ ਦੀ ਭਾਣਜੀ ਅੰਜੂ ਬਾਬਾ ਪੁੱਤਰੀ ਸੰਤਾ ਸਿੰਘ ਵਾਸੀ ਸਿਮਰੇ ਵਾਲੇ, ਜੋ ਕਿ ਸਤਨਾਮ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮੇਘਾ ਪੰਜ ਗਰਾਈਂ ਨਾਲ ਕਰੀਬ 3 ਸਾਲਾਂ ਤੋਂ ਵਿਆਹੀ ਹੋਈ ਹੈ ਤੇ ਉਨ੍ਹਾਂ ਦਾ ਆਪਸ ਵਿਚ ਲੜਾਈ-ਝਗੜਾ ਹੁੰਦਾ ਹੈ ਤੇ ਉਹ ਜੋ ਮਾਤਾ ਹੋਣ ਦੇ ਨਾਤੇ ਇਨ੍ਹਾਂ ਨੂੰ ਸਮਝਾਉਂਦਾ ਹੈ।
ਇਸੇ ਰੰਜਿਸ਼ ਕਰ ਕੇ ਦੋਸ਼ੀਆਂ ਸਤਨਾਮ ਸਿੰਘ, ਕੁਲਦੀਪ ਸਿੰਘ ਪੁੱਤਰ ਮੱਖਣ ਸਿੰਘ, ਸੁਰਜੀਤ ਸਿੰਘ ਪੁੱਤਰ ਮੱਖਣ ਸਿੰਘ, ਰਵੀ ਪੁੱਤਰ ਸੁਖਦੇਵ ਸਿੰਘ, ਸੁਰਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।