ਜ਼ਮੀਨ ’ਤੇ ਕਬਜ਼ਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ 4 ਖ਼ਿਲਾਫ਼ ਮਾਮਲਾ ਦਰਜ

Monday, Jan 06, 2025 - 03:26 PM (IST)

ਜ਼ਮੀਨ ’ਤੇ ਕਬਜ਼ਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ 4 ਖ਼ਿਲਾਫ਼ ਮਾਮਲਾ ਦਰਜ

ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਲੀਲਾਧਰ, ਬੰਟੀ ਦਹੂਜਾ) : ਉਪ ਮੰਡਲ ਫਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੀ ਇਕ ਔਰਤ ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕਿਰਨ ਕੰਬੋਜ ਵਾਸੀ ਪਿੰਡ ਚੱਕ ਬਣਵਾਲਾ ਨੇ ਦੱਸਿਆ ਕਿ 26 ਦਸੰਬਰ ਨੂੰ ਰਵਿੰਦਰ ਕੁਮਾਰ, ਉਸ ਦੀ ਪਤਨੀ ਜਸਵਿੰਦਰ ਕੌਰ ਅਤੇ ਉਸ ਦੇ ਪੁੱਤਰ ਨਰੇਸ਼ ਕੁਮਾਰ ਅਤੇ ਇਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਨੇ ਜ਼ਮੀਨ ’ਤੇ ਨਾਜਾਇਜ਼ ਦਖ਼ਲ-ਅੰਦਾਜੀ, ਕਬਜ਼ੇ ਦੀ ਨੀਅਤ, ਫ਼ਸਲ ਬੀਜਣ ਤੋਂ ਰੋਕਣ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ’ਤੇ ਪੁਲਸ ਨੇ ਉਪਰੋਕਤ ਦੇ ਖ਼ਿਲਾਫ਼ ਬਿਆਨ ਦੇ ਆਧਾਰ ’ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News