ਸਾਬਕਾ ਸਰਪੰਚ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ
Thursday, Jan 16, 2025 - 05:24 PM (IST)
 
            
            ਫਿਰੋਜ਼ਪੁਰ (ਮਲਹੋਤਰਾ) : ਪਿੰਡ ਝੋਕ ਹਰੀਹਰ ਦੇ ਸਾਬਕਾ ਸਰਪੰਚ ਬੇਅੰਤ ਸਿੰਘ ਦੇ ਨਾਲ ਕੁੱਟਮਾਰ ਕਰਨ ਅਤੇ ਉਸਦੀ ਪੱਗ ਲਾਹੁਣ ਵਾਲੇ 2 ਦੋਸ਼ੀਆਂ ਦੇ ਖ਼ਿਲਾਫ਼ ਪੁਲਸ ਨੇ ਜਾਂਚ ਉਪਰੰਤ ਪਰਚਾ ਦਰਜ ਕੀਤਾ ਹੈ। ਥਾਣਾ ਕੁੱਲਗੜ੍ਹੀ ਦੇ ਐੱਸ. ਆਈ. ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਨੇ ਪਿਛਲੇ ਮਹੀਨੇ ਸ਼ਿਕਾਇਤ ਦਿੱਤੀ ਸੀ ਕਿ ਜਗਸੀਰ ਸਿੰਘ ਅਤੇ ਉਸ ਦੇ ਇੱਕ ਅਣਪਛਾਤੇ ਸਾਥੀ ਨੇ ਉਸ ਨੂੰ ਗਲੀ 'ਚ ਘੇਰ ਕੇ ਕੁੱਟਮਾਰ ਕੀਤੀ ਸੀ ਅਤੇ ਉਸਦੀ ਪੱਗ ਉਛਾਲੀ ਸੀ।
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਪੁਲਸ ਨੇ ਜਗਸੀਰ ਸਿੰਘ ਅਤੇ ਉਸਦੇ ਅਣਪਛਾਤੇ ਸਾਥੀ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            